ਕਮਿਸ਼ਨਰੇਟ ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ 1.05 ਕਿਲੋਗ੍ਰਾਮ ਹੈਰੋਇਨ, ਇੱਕ .32 ਬੋਰ ਦੇਸੀ ਹਥਿਆਰ ਅਤੇ ਤਿੰਨ ਜ਼ਿੰਦਾ ਕਾਰਤੂਸ, 1.72 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ।
ਐਨ.ਡੀ.ਪੀ.ਐਸ. ਐਕਟ ਤਹਿਤ 11 ਹੋਰ ਮੁਲਜ਼ਮ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

ਜਲੰਧਰ (ਰੋਹਿਤ ਅਰੋੜਾ )। ਕਮਿਸ਼ਨਰੇਟ ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ 1.05 ਕਿਲੋਗ੍ਰਾਮ ਹੈਰੋਇਨ, ਇੱਕ .32 ਬੋਰ ਦੇਸੀ ਹਥਿਆਰ ਅਤੇ ਤਿੰਨ ਜ਼ਿੰਦਾ ਕਾਰਤੂਸ, 1.72 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ, ਡੀ ਸੀ ਪੀ ਜਸਕਿਰਨ ਸਿੰਘ ਤੇਜਾ ਅਤੇ ਏ.ਡੀ.ਸੀ.ਪੀ ਗੁਰਬਾਜ਼ ਸਿੰਘ ਵੀ ਮੌਜੂਦ ਸਨ, ਨੇ ਦੱਸਿਆ ਕਿ ਉਕਤ ਤਸਕਰ ਦੀ ਪਛਾਣ ਦੀਪਕ ਕਪੂਰ ਉਰਫ਼ ਦੀਪੂ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੀਪਕ (38), ਜੋ ਕਿ 7ਵੀਂ ਜਮਾਤ ਦਾ ਸਕੂਲ ਡਰਾਪਆਊਟ ਹੈ, ਲੰਬੇ ਸਮੇਂ ਤੋਂ ਨਸ਼ੇ ਦਾ ਧੰਦਾ ਕਰਦਾ ਆ ਰਿਹਾ ਸੀ ਅਤੇ ਇਸ ਸਮੇਂ ਥਾਣਾ ਲਾਲੜੂ (ਮੁਹਾਲੀ) ਅਤੇ ਸਦਰ ਪੁਲਿਸ ਸਟੇਸ਼ਨ ਜਲੰਧਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਦੋ ਕੇਸਾਂ ਵਿੱਚ ਜ਼ਮਾਨਤ ’ਤੇ ਸੀ।
ਸੀਪੀ ਤੂਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਦੀਪੂ ਬਾਬੂ ਜਗਜੀਵਨ ਰਾਮ ਚੌਕ ਤੋਂ ਘਾਹ ਮੰਡੀ ਤੱਕ ਸੜਕ ’ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਦੇਣ ਵਾਲਾ ਹੈ। ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਦੀਪੂ ਨੂੰ ਬਾਬੂ ਜਗਜੀਵਨ ਰਾਮ ਚੌਕ ਨੇੜਿਓਂ 1.05 ਕਿਲੋਗ੍ਰਾਮ ਹੈਰੋਇਨ, ਇੱਕ .32 ਬੋਰ ਦੇਸੀ ਹਥਿਆਰ ਸਮੇਤ ਤਿੰਨ ਜ਼ਿੰਦਾ ਕਾਰਤੂਸ, 1.72 ਲੱਖ ਦੀ ਡਰੱਗ ਮਨੀ ਅਤੇ ਇੱਕ ਹੀਰੋ ਮੋਟਰਸਾਈਕਲ (ਨੰਬਰ ਪੀਬੀ 08 ਸੀ ਯੂ 3581) ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 5 ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 61-85 ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਵੱਲੋਂ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਪੂਨਮ, ਰਜਿੰਦਰ ਕੁਮਾਰ ਤੇ ਬਿੰਨੀ, ਗੁਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਰਾਹੁਲ, ਸੁਰਿੰਦਰ ਕੁਮਾਰ, ਮੰਗਲ ਸਿੰਘ, ਕੁਲਵਿੰਦਰ ਸਿੰਘ ਉਰਫ ਰਾਜੂ, ਮਨੋਹਰ ਲਾਲ ਉਰਫ ਮਨੀ, ਜਾਰਜ ਉਰਫ ਗੋਪੀ ਅਤੇ ਅਖਿਲੇਸ਼ ਕੁਮਾਰ ਸਿੰਘ ਉਰਫ ਰਮੇਸ਼ ਕੁਮਾਰ ਸਮੇਤ 11 ਹੋਰ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਕਾਬੂ ਕੀਤਾ ਗਿਆ ਹੈ। ਸੀਪੀ ਤੂਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ

Leave a Reply

Your email address will not be published. Required fields are marked *

error: Content is protected !!